Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 78:1-4

ਆਸਾਫ਼ ਦਾ ਇੱਕ ਭੱਗਤੀ ਗੀਤ।

78 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ।
    ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ।
    ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
    ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ।
    ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ।
ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ
    ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।

ਜ਼ਬੂਰ 78:12-16

12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ
    ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ।
    ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।
14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ।
    ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।
15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ।
    ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ।
16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ।

ਯਸਾਯਾਹ 48:17-21

17 ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ,

“ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।
    ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ।
    ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
18 ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ,
    ਤਾਂ ਅਮਨ ਤੁਹਾਡੇ ਵੱਲ ਆ ਜਾਂਦਾ ਜਿਵੇਂ ਭਰੀ ਹੋਈ ਨਦੀ ਵਗਦੀ ਹੈ।
ਸ਼ੁਭ ਗੱਲਾਂ ਤੁਹਾਡੇ ਵੱਲ ਬਾਰ-ਬਾਰ ਆਉਂਦੀਆਂ
    ਜਿਵੇਂ ਸਮੁੰਦਰ ਦੀਆਂ ਲਹਿਰਾਂ।
19 ਜੇ ਤੁਸੀਂ ਮੇਰੀ ਗਲ ਮੰਨੀ ਹੁੰਦੀ,
    ਤਾਂ ਤੁਹਾਡੇ ਬਹੁਤ ਬੱਚੇ ਹੁੰਦੇ।
ਉਹ ਰੇਤ ਦੇ ਅਨੇਕਾਂ ਕਣਾਂ ਜਿੰਨੇ ਹੁੰਦੇ।
    ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ ਤਾਂ ਤੁਸੀਂ ਤਬਾਹ ਨਹੀਂ ਹੁੰਦੇ।
ਤੁਸੀਂ ਮੇਰੇ ਸੰਗ ਜਿਉਂਦੇ ਰਹਿੰਦੇ।”

20 ਮੇਰੇ ਬੰਦਿਓ, ਬਾਬਲ ਨੂੰ ਛੱਡ ਦਿਓ!
    ਮੇਰੇ ਲੋਕੋ, ਕਸਦ ਤੋਂ ਨੱਸ ਜਾਵੋ!
ਇਹ ਖਬਰ ਦੂਰ-ਦੂਰ ਤਾਈਂ ਧਰਤੀ ਉੱਤੇ ਫ਼ੈਲਾ ਦੇਵੋ।
    ਲੋਕਾਂ ਨੂੰ ਦੱਸ ਦਿਓ, “ਯਹੋਵਾਹ ਨੇ ਆਪਣੇ ਸੇਵਕ, ਯਾਕੁੂਬ ਨੂੰ ਬਚਾ ਲਿਆ!
21 ਯਹੋਵਾਹ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਬਲ ਅੰਦਰ ਕੀਤੀ ਅਤੇ ਉਨ੍ਹਾਂ ਨੂੰ ਕਦੇ ਪਿਆਸ ਨਹੀਂ ਲਗੀ।
    ਕਿਉਂ ਕਿ ਉਸ ਨੇ ਆਪਣੇ ਲੋਕਾਂ ਲਈ ਚੱਟਾਨ ਵਿੱਚੋਂ ਪਾਣੀ ਪੈਦਾ ਕੀਤਾ!
ਉਸ ਨੇ ਚੱਟਾਨ ਤੋੜ ਦਿੱਤੀ,
    ਤੇ ਪਾਣੀ ਬਾਹਰ ਵੱਲ ਵਗ ਪਿਆ!”

ਯਾਕੂਬ 4:11-16

ਤੁਸੀਂ ਮੁਨਸਫ਼ ਨਹੀਂ ਹੋ

11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।

ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ

13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ। 14 ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ। 15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।” 16 ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।

Punjabi Bible: Easy-to-Read Version (ERV-PA)

2010 by World Bible Translation Center