Revised Common Lectionary (Semicontinuous)
ਜ਼ਾਇਨ
49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ।
ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।
50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ।
ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।
51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
52 ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ।
ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।
53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ
ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।
54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।
55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ।
ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।
56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।
ਲੋਕ ਪਰਮੇਸ਼ੁਰ ਤੋਂ ਭੈਭੀਤ ਸਨ
22 “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।
23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ। 24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ। 25 ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ! 26 ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ। 27 ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’
ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ
28 “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ। 29 ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।
30 “‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਣ। 31 ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’
32 “ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ! 33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।
ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ
6 “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ। 2 ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ। 3 ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।
17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ। 18 ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ। 19 ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ। 20 ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ। 21 ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।
2010 by World Bible Translation Center