Revised Common Lectionary (Semicontinuous)
ਵਾਉ
41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।
38 ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚੱਲਾ ਗਿਆ। ਹਾਰੂਨ ਉਸ ਥਾਂ ਕਾਲਵੱਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵੱਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ 40ਵਾਂ ਵਰ੍ਹਾਂ ਸੀ। 39 ਹਾਰੂਨ ਜਦੋਂ ਹੋਰ ਪਰਬਤ ਉੱਤੇ ਕਾਲਵੱਸ ਹੋਇਆ ਉਹ 123 ਵਰ੍ਹਿਆ ਦਾ ਸੀ।
8 ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” [a] ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ। 9 ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ। 11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” [b] ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” [c] ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
12 ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ। 13 ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
2010 by World Bible Translation Center