Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 128

ਮੰਦਰ ਜਾਣ ਵੇਲੇ ਦਾ ਇੱਕ ਗੀਤ।

128 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ।
ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ
    ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।

ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ।
    ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ।
    ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।
ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ।
    ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ।

ਇਸਰਾਏਲ ਵਿੱਚ ਸ਼ਾਂਤੀ ਹੋਵੇ।

ਯਹੋਸ਼ੁਆ 6:1-16

ਯਰੀਹੋ ਉੱਤੇ ਕਬਜ਼ਾ

ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।

ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ। ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ। ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ। ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”

ਯਰੀਹੋ ਦੇ ਖਿਲਾਫ ਲੜਾਈ

ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”

ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”

ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ। ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ। 10 ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”

11 ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।

12 ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ। 13 ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ। 14 ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।

15 ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ। 16 ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ!

ਯਹੋਸ਼ੁਆ 6:20

20 ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।

ਰਸੂਲਾਂ ਦੇ ਕਰਤੱਬ 13:1-12

ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ

13 ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”

ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।

ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ

ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ। ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। 11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।”

ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ। 12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।

Punjabi Bible: Easy-to-Read Version (ERV-PA)

2010 by World Bible Translation Center