Revised Common Lectionary (Semicontinuous)
ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।
85 ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ।
ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।
2 ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ।
ਉਨ੍ਹਾਂ ਦੇ ਗੁਨਾਹ ਮਿਟਾ ਦਿਉ।
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
24 ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ। 25 ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
26 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ। 27 ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ। 28 ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
ਯਹੂਦੀ ਆਗੂਆਂ ਨੂੰ ਯਿਸੂ ਦੇ ਅਧਿਕਾਰ ਤੇ ਸ਼ੰਕਾ(A)
27 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ। 28 ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
29 ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ। 30 ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
31 ਇਨ੍ਹਾਂ ਯਹੂਦੀ ਆਗੂਆਂ ਨੇ ਉਸ ਦੇ ਸਵਾਲ ਬਾਰੇ ਆਪਸ ਵਿੱਚ ਵਿੱਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ? 32 ਪਰ ਜੇਕਰ ਅਸੀਂ ਕਹਿੰਦੇ ਹਾਂ, ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ।” (ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।)
33 ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।”
ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
2010 by World Bible Translation Center