Revised Common Lectionary (Semicontinuous)
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼
61 “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ। 2 ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ। 3 ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’
4 “ਉਸ ਸਮੇਂ, ਉਹ ਪੁਰਾਣੇ ਸ਼ਹਿਰ ਜਿਹੜੇ ਤਬਾਹ ਹੋ ਗਏ ਸਨ, ਫ਼ੇਰ ਉਸਾਰੇ ਜਾਣਗੇ। ਉਨ੍ਹਾਂ ਸ਼ਹਿਰਾਂ ਨੂੰ ਇਸ ਤਰ੍ਹਾਂ ਨਵਾਂ ਬਣਾ ਦਿੱਤਾ ਜਾਵੇਗਾ ਜਿਵੇਂ ਉਹ ਆਦਿ ਵਿੱਚ ਸਨ। ਉਹ ਸ਼ਹਿਰ ਜਿਹੜੇ ਬਹੁਤ ਸਾਰੇ ਸਾਲਾਂ ਤੀਕ ਤਬਾਹ ਕੀਤੇ ਜਾਂਦੇ ਰਹੇ ਸੀ, ਨਵੇਂ ਬਣਾਏ ਜਾਣਗੇ।
8 ਇਹ ਇਉਂ ਵਾਪਰੇਗਾ? ਕਿਉਂਕਿ ਮੈਂ ਯਹੋਵਾਹ ਹਾਂ ਅਤੇ ਮੈਂ ਨਿਰਪੱਖਤਾ ਨੂੰ ਪਸੰਦ ਕਰਦਾ ਹਾਂ। ਮੈਂ ਚੋਰੀ ਕਰਨ ਨੂੰ ਨਫ਼ਰਤ ਕਰਦਾ ਹਾਂ ਅਤੇ ਹਰ ਉਸ ਗੱਲ ਨੂੰ ਜਿਹੜੀ ਗ਼ਲਤ ਹੈ। ਇਸ ਲਈ ਮੈਂ ਲੋਕਾਂ ਨੂੰ ਉਹ ਧਨ ਦਿਆਂਗਾ ਜਿਹੜਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਮੈਂ ਆਪਣੇ ਲੋਕਾਂ ਨਾਲ ਸਦਾ ਲਈ ਇੱਕ ਇਕਰਾਰਨਾਮਾ ਕਰਾਂਗਾ। 9 ਸਾਰੀਆਂ ਕੌਮਾਂ ਦਾ ਹਰ ਕੋਈ ਬੰਦਾ ਮੇਰੇ ਬੰਦਿਆਂ ਨੂੰ ਜਾਣੇਗਾ। ਹਰ ਕੋਈ ਮੇਰੀ ਕੌਮ ਦੇ ਬੱਚਿਆਂ ਨੂੰ ਜਾਣੇਗਾ। ਕੋਈ ਵੀ ਬੰਦਾ ਜਿਹੜਾ ਉਨ੍ਹਾਂ ਨੂੰ ਦੇਖੇਗਾ ਇਹ ਜਾਣ ਜਾਵੇਗਾ ਕਿ ਯਹੋਵਾਹ ਉਨ੍ਹਾਂ ਨੂੰ ਅਸੀਸ ਦਿੰਦਾ ਹੈ।”
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ
10 “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ।
ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ।
ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ।
ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ।
ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ।
ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
11 ਧਰਤੀ ਪੌਦਿਆਂ ਨੂੰ ਉਗਾਉਂਦੀ ਹੈ।
ਲੋਕੀ ਬਾਗ਼ ਅੰਦਰ ਬੀਜ ਬੀਜਦੇ ਨੇ, ਅਤੇ ਬਾਗ਼ ਉਨ੍ਹਾਂ ਨੂੰ ਉਗਾਉਂਦਾ ਹੈ।
ਇਸੇ ਤਰ੍ਹਾਂ, ਯਹੋਵਾਹ ਨੇਕੀ ਨੂੰ ਉਗਾਵੇਗਾ।
ਯਹੋਵਾਹ ਸਾਰੀਆਂ ਕੌਮਾਂ ਅੰਦਰ ਉਸਤਤ ਨੂੰ ਉਗਾਵੇਗਾ।”
ਮੰਦਰ ਜਾਣ ਵੇਲੇ ਦਾ ਇੱਕ ਗੀਤ।
126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
ਇਹ ਗੱਲ ਸੁਪਨੇ ਵਰਗੀ ਹੋਵੇਗੀ।
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
ਹੋਰਾਂ ਕੌਮਾਂ ਦੇ ਲੋਕ ਆਖਣਗੇ,
“ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।
ਮਰਿਯਮ ਪਰਮੇਸ਼ੁਰ ਦੀ ਉਸਤਤਿ ਕਰਦੀ ਹੈ
46 ਤਾਂ ਮਰਿਯਮ ਨੇ ਕਿਹਾ,
47 “ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ
ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।
48 ਉਸ ਨੇ ਆਪਣੀ ਦੀਨ ਦਾਸੀ
ਵੱਲ ਆਪਣਾ ਧਿਆਨ ਦਿੱਤਾ ਹੈ।
ਹਾਂ, ਹੁਣ ਤੋਂ ਸਭ
ਮੈਨੂੰ ਧੰਨ ਆਖਣਗੇ,
49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ
ਅਤੇ ਉਸਦਾ ਨਾਮ ਪਵਿੱਤਰ ਹੈ।
50 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ,
ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
51 ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ।
ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।
52 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ
ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।
53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ
ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।
54 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ।
ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।
55 ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ,
ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”
16 ਹਮੇਸ਼ਾ ਖੁਸ਼ ਰਹੋ। 17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ। 18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ। 20 ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ। 21 ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ। 22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ। 24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।
6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ। 8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ(A)
19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20 ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?”
ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।”
ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?”
ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ:
“ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ:
‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’” (B)
24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। 25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ। 27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28 ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
2010 by World Bible Translation Center