Print Page Options
Previous Prev Day Next DayNext

Readings for Celebrating Advent

Scripture passages that focus on the meaning of Advent and Christmas.
Duration: 35 days
Punjabi Bible: Easy-to-Read Version (ERV-PA)
Version
ਮਲਾਕੀ 3:1-3

ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।

“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ। ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ।

Punjabi Bible: Easy-to-Read Version (ERV-PA)

2010 by World Bible Translation Center